ਸਰਬ ਹਿਊਮਿਨਟੀ ਸਰਵ ਗੋਡ ਚੈਰੀਟੇਬਲ ਟਰੱਸਟ ਨੇ ਲੋੜਵੰਦ ਵਿਦਿਆਰਥੀਆਂ ਦੀ ਕੀਤੀ ਮਦਦ

Written by

in

ਫ਼ਤਹਿਗੜ੍ਹ ਸਾਹਿਬ, 4 ਮਈ (ਰਾਜਿੰਦਰ ਸਿੰਘ)-ਸਰਬ ਹਿਊਮਿਨਟੀ ਸਰਵ ਗੋਡ ਚੈਰੀਟੇਬਲ ਟਰੱਸਟ ਖਰੜ ਵਲੋਂ ਸਰਕਾਰੀ ਹਾਈ ਸਕੂਲ ਅਲੀਪੁਰ ਸੌਢੀਆਂ ਦੇ 35 ਲੋੜਵੰਦ ਵਿਦਿਆਰਥੀਆਂ ਦੀ ਸਾਲਾਨਾ ਫ਼ੀਸ ਦਾ ਚੈੱਕ ਮੁੱਖ ਅਧਿਆਪਕਾ ਡਾ. ਜਗਦੀਪ ਕੌਰ ਨੂੰ ਦਿੱਤਾ ਤੇ ਇਸ ਸੰਸਥਾ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਬੂਟ, ਜੁਰਾਬਾਂ ਅਤੇ ਕਾਪੀਆਂ ਵੀ ਦਿੱਤੀਆਂ ਗਈਆਂ । ਸੰਸਥਾ ਦੇ ਚੇਅਰਮੈਨ ਸਵਰਨਜੀਤ ਸਿੰਘ ਨੇ ਦੱਸਿਆ ਕਿ ਸਾਡੀ ਸੰਸਥਾ ਲੰਬੇ ਸਮੇਂ ਤੋਂ ਮਨੁੱਖਤਾ ਦੀ ਸੇਵਾ ਨਿਭਾ ਰਹੀ ਹੈ। ਇਸ ਮੌਕੇ ਸਕੂਲ ਮੁਖੀ ਨੇ ਖਰੜ ਦੇ ਇਸ ਟਰੱਸਟ ਵਲੋਂ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਦੀ ਕੀਤੀ ਸਹਾਇਤਾ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਵਲੋਂ ਕੀਤੇ ਜਾ ਰਹੇ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ਹ ਹਰਜੀਤ ਸਿੰਘ, ਰਾਜੀਵ ਕੁਮਾਰ, ਸੁਖਦੇਵ ਸਿੰਘ, ਸੁਖਪ੍ਰੀਤ ਸਿੰਘ, ਅਵਤਾਰ ਸਿੰਘ, ਸਤਵਿੰਦਰ ਸਿੰਘ, ਅਮਨਦੀਪ ਸਿੰਘ, ਸੁਖਵਿੰਦਰ ਕੌਰ, ਅਨੀਤਾ ਯਾਦਵ, ਦਿਲ ਸੁਪ੍ਰੀਤ ਸਿੰਘ ਤੇ ਵਿਦਿਆਰਥੀ ਹਾਜ਼ਰ ਸਨ।

Comments

Leave a Reply

Your email address will not be published. Required fields are marked *